Waheguru ji ka khalsa
Waheguru ji ki fateh
Dhun Dhun Sri Guru Granth Sahib jeeo de Gurtaa-gaddi purab di beant vadhai hoveh ji.
ਮ: ੩ ॥ ਇਕਾ ਬਾਣੀ ਇਕੁ ਗੁਰੁ ਇਕੋ ਸਬਦੁ ਵੀਚਾਰਿ ॥ ਸਚਾ ਸਉਦਾ ਹਟੁ ਸਚੁ ਰਤਨੀ ਭਰੇ ਭੰਡਾਰ ॥ ਗੁਰ ਕਿਰਪਾ ਤੇ ਪਾਈਅਨਿ ਜੇ ਦੇਵੈ ਦੇਵਣਹਾਰੁ ॥
Third Mehl: There is One Bani; there is One Guru; there is one Shabad to contemplate. True is the merchandise, and true is the shop; the warehouses are overflowing with jewels. By Guru's Grace, they are obtained, if the Great Giver gives them.
ਇਕਾ, ਇਕੁ, ਇਕੋ = ਕੇਵਲ, ਸਿਰਫ਼।
ਕੇਵਲ ਬਾਣੀ ਹੀ ਪ੍ਰਮਾਣੀਕ ਗੁਰੂ ਹੈ, ਗੁਰੂ ਦੇ ਸ਼ਬਦ ਨੂੰ ਹੀ ਵਿਚਾਰੋ-ਇਹੀ ਸਦਾ-ਥਿਰ ਰਹਿਣ ਵਾਲਾ ਸੌਦਾ ਹੈ, ਇਹੀ ਸੱਚਾ ਹੱਟ ਹੈ ਜਿਸ ਵਿਚ ਰਤਨਾਂ ਦੇ ਭੰਡਾਰੇ ਭਰੇ ਪਏ ਹਨ, ਜੇ ਦੇਣ ਵਾਲਾ (ਹਰੀ) ਦੇਵੇ ਤਾਂ (ਇਹ ਖ਼ਜ਼ਾਨੇ) ਸਤਿਗੁਰੂ ਦੀ ਕਿਰਪਾ ਨਾਲ ਮਿਲਦੇ ਹਨ।
Source: [
www.srigranth.org]
Waheguru ji ka khalsa
Waheguru ji ki fateh